ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਬੀਜ ਘੁਟਾਲੇ ਦਾ ਮੁੱਦਾ ਪੰਜਾਬ ਵਿਚ ਸਿਆਸੀ ਪੱਧਰੀ ਉੱਤੇ ਗਰਮਾ ਗਿਆ ਹੈ।ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਨੇ ਅੱਜ ਵੀਰਵਾਰ ਨੂੰ 22 ਜਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਂਚ ਲਈ ਮੰਗ ਪੱਤਰ ਸੌਪੇ ਹਨ। ਨਾਲ ਹੀ ਹੁਣ 30 ਮਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਮੁੱਦੇ ਉੱਤੇ ਕੋਰ ਕਮੇਟੀ ਦੀ ਮੀਟਿੰਗ ਵੀ ਸੱਦ ਲਈ ਹੈ।

Cong., Akalis at odds over Punjab festivities - The Hindu

ਅਕਾਲੀ ਦਲ ਇਸ ਘੁਟਾਲੇ ਦੀ ਜਾਂਚ ਹਾਈਕੋਰਟ ਦੇ ਸੀਟਿੰਗ ਜੱਜ ਜਾਂ ਫਿਰ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰ ਰਿਹਾ ਹੈ। ਇਸੇ ਅਧੀਨ ਸੂਬੇ ਦੇ 22 ਜਿਲ੍ਹਿਆਂ ਵਿਚ ਪਾਰਟੀ ਆਗੂਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਨਿਰਪੱਖ ਜਾਂਚ ਕਰਵਾਉਣ ਲਈ ਕਿਹਾ ਹੈ। ਅਕਾਲੀ ਦਲ ਦਾ ਆਰੋਪ ਹੈ ਕਿ ਬਜ਼ਾਰ ‘ਚ ਬੀਜ ਵੇਚਣ ਵਾਲੀ ਫੈਕਟਰੀ ਕਰਨਾਲ ਐਗਰੀ ਸੀਡਸ ਦਾ ਮਾਲਕ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਹੈ। ਇਸ ਲਈ ਇਸ ਪਿੱਛੇ ਜ਼ਿੰਮੇਵਾਰ ਲੋਕ ਸ਼ਰੇਆਮ ਘੁੰਮ ਰਹੇ ਹਨ ਅਤੇ ਪੁਲਿਸ 15 ਦਿਨਾਂ ਤੋਂ ਕੋਈ ਕਾਰਵਾਈ ਨਹੀਂ ਕਰ ਰਹੀ ਹੈ।ਉੱਥੇ ਹੀ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ 30 ਮਈ ਨੂੰ ਆਪਣੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ ਜਿਸ ਦੌਰਾਨ ਸੂਬੇ ਦੇ ਟਿਊਬਵੈਲਾਂ ‘ਤੇ ਮੁਫ਼ਤ ਬਿਜਲੀ ਦੀ ਸਪਲਾਈ ਬੰਦ ਹੋਣ, ਬੀਜ ਘੁਟਾਲਾ ਅਤੇ ਮਾਲੀਆ ਘਾਟੇ ਆਦਿ ਦੇ ਮਾਮਲੇ ਉੱਤੇ ਪਾਰਟੀ ਆਪਣੀ ਰਣਨੀਤੀ ਤਿਆਰ ਕਰੇਗੀ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਇਨਸਾਫ ਦਵਾਕੇ ਰਹਿਣਗੇ।

LEAVE A REPLY