ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦਸੰਬਰ 2019 ਦੇ ਆਖਰ ਵਿਚ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਦੁਨੀਆ ਭਰ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਵਿਚ ਕੋਰੋਨਾ ਦੇ ਮਾਮਲੇ 1 ਕਰੋੜ ਦੇ ਅੰਕੜੇ ਨੂੰ ਵੀ ਪਾਰ ਕਰ ਗਏ ਹਨ। ਜਦਕਿ 5 ਲੱਖ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਵਿਸ਼ਵ ਸਿਹਤ ਸੰਗਠਨ ਦੇ ਮੁੱਖੀ ਟੇਡਰੋਸ ਗੈਬਰੀਅਸ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਦਾ ਬੁਰਾ ਰੂਪ ਆਉਣਾ ਅਜੇ ਬਾਕੀ ਹੈ।

WHO chief Tedros: 'This is not even close to being over' - Times ...

ਮੀਡੀਆ ਰਿਪੋਰਟਾਂ ਅਨੁਸਾਰ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਮੁੱਖੀ ਨੇ ਅੱਗੇ ਕਿਹਾ ਕਿ ”ਸਾਨੂੰ ਇਸ ਵਾਇਰਸ ਨੂੰ ਹਰਾਉਣ ਲਈ ਇੱਕਠੇ ਕੰਮ ਕਰਨਾ ਹੋਵੇਗਾ। ਜੇਕਰ ਹਰ ਦੇਸ਼ ਆਪਣੇ ਆਪ ਨੂੰ ਵੱਖ ਕਰਨ ਲੈਵੇਗਾ ਤਾਂ ਬਹੁਤ ਬੁਰਾ ਹੋਵੇਗਾ”। ਉਨ੍ਹਾਂ ਨੇ ਕਿਹਾ ਕਿ ”ਜਿਵੇਂ-ਜਿਵੇਂ ਕਈ ਦੇਸ਼ ਆਪਣੀ ਅਰਥਵਿਵਸਥਾ ਨੂੰ ਖੋਲ੍ਹ ਰਹੇ ਹਨ ਤਾਂ ਉੱਥੇ ਦੁਬਾਰਾ ਇਸ ਵਾਇਰਸ ਦਾ ਅਸਰ ਦਿਖਾਈ ਦੇ ਰਿਹਾ ਹੈ”। ਟੇਡਰੋਸ ਅਨੁਸਾਰ ”ਚਾਹੇ ਕੁੱਝ ਦੇਸ਼ਾਂ ਵਿਚ ਇਸ ਵਾਇਰਸ ਦੀ ਰਫਤਾਰ ਘੱਟ ਗਈ ਹੋਵੇ ਪਰ ਵਿਸ਼ਵ ਪੱਧਰ ਉੱਤੇ ਇਸ ਦਾ ਅਸਰ ਵੱਧ ਗਿਆ ਹੈ”। ਦੱਸ ਦਈਏ ਕਿ ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੁਨੀਆ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 10,409,239 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 508,084 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 5,664,493 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 4,236,662 ਹੋ ਗਈ ਹੈ। ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਸੰਯੁਕਤ ਰਾਜ ਅਮਰੀਕਾ ਹੋ ਰਿਹਾ ਹੈ। ਇੱਥੇ ਹੁਣ ਤੱਕ 2,681,811 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 128,783 ਜਾਨਾਂ ਜਾ ਚੁਕੀਆਂ ਹਨ ਜਦਕਿ 1,117,177 ਮਰੀਜ਼ ਠੀਕ ਵੀ ਹੋ ਚੁੱਕੇ ਹਨ।

LEAVE A REPLY