ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਮੋਗਾ ਵਿਚ ਡੀਸੀ ਦਫਤਰ ਦੀ ਛੱਤ ਉੱਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ ਅਤੇ ਖਾਲਿਸਾਤਨੀ ਝੰਡੇ ਨੂੰ ਉਤਾਰ ਕੇ ਮੁੜ ਤੋਂ ਪੂਰੇ ਸਨਮਾਨਾਂ ਨਾਲ ਰਾਸ਼ਟਰੀ ਝੰਡੇ ਨੂੰ ਲਹਿਰਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 9 ਵਜੇ ਦੀ ਕਰੀਬ ਵਾਪਰੀ ਹੈ। ਉੱਥੇ ਹੀ ਪੁਲਿਸ ਨੇ ਇਸ ਮਾਮਲੇ ਉੱਤੇ ਕੇਸ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 15 ਅਗਸਤ ਨੂੰ ਅਜ਼ਾਦੀ ਦਿਹਾੜਾ ਹੋਣ ਕਰਕੇ ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਸੁਰੱਖਿਆ ਦਾ ਸਖਤ ਬੰਦੋਬਸਤ ਕੀਤੇ ਗਏ ਹਨ। ਉੱਥੇ ਹੀ ਮੋਗਾ ਡੀਸੀ ਦਫਤਰ ਵਿਚ ਵੀ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਇੰਨੀ ਵੱਡੀ ਘਟਨਾ ਵਾਪਰਨਾ ਪੁਲਿਸ ਪ੍ਰਸ਼ਾਸਨ ਦੇ ਇੰਤਜ਼ਾਮਾਂ ਦੀ ਪੋਲ ਵੀ ਖੋਲ੍ਹਦੀ ਹੈ ਅਤੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਕਰਦੀ ਹੈ।

ਦੱਸ ਦਈਏ ਕਿ ਪਾਬੰਦੀਸ਼ੁਦਾ ਸੰਗਠਨ ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੂੰ ਅਜਾਦੀ ਦਿਵਸ ਮੌਕੇ ਲਾਲ ਕਿਲ੍ਹੇ ਉੱਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਭਾਰਤ ਦੁਆਰਾ ਅੱਤਵਾਦੀ ਐਲਾਨੇ ਗਏ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਇਹ ਵੀ ਕਿਹਾ ਹੈ ਕਿ ਪੰਜਾਬ ਅਤੇ ਹਰਿਆਣੇ ਵਿੱਚ ਹਰ ਉਸ ਸਿੱਖ ਨੂੰ ਜੋ ਪਿੰਡਾਂ ਦੇ ਪੰਚਾਇਤ ਘਰਾਂ ’ਚੋਂ ਤਿਰੰਗਾ ਲਾਹ ਕੇ ਖਾਲਿਸਤਾਨ ਦਾ ਝੰਡਾ ਚੜਾਏਗਾ, ਨੂੰ ਸਿੱਖਸ ਫਾਰ ਜਸਟਿਸ ਵੱਲੋਂ 2500 ਅਮਰੀਕੀ ਡਾਲਰ ਦਿੱਤੇ ਜਾਣਗੇ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਉੱਤੇ ਹੋ ਗਈਆਂ ਹਨ।

LEAVE A REPLY