ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨ ਦਿਵਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਸਮਾਗਮ ਕਰਵਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਸੋਸ਼ਲ ਮੀਡੀਆ ‘ਤੇ ਸੋਚ ਸਮਝ ਕੇ ਪੋਸਟ ਪਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਨਾਲ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਦੀ ਮੰਗ ਕੀਤੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨ ਦਿਵਸ ਮੌਕੇ ਕਰਵਾਏ ਗਏ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਇਸ ਮਹਾਨ ਪੂਰਬ ਦੀਆਂ ਵਧਾਈਆਂ ਦਿੱਤੀਆਂ ਹਨ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਨੂੰ ਅਪੀਲ ਹੈ ਕਿ ਜਿਹੜੇ ਲੋਕ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੰਲਪਾ ਅਤੇ ਸਿਧਾਂਤਾ ਨੂੰ ਢਾਹ ਲਗਾ ਰਹੇ ਹਨ, ਉਨ੍ਹਾਂ ਨੂੰ ਮੂੰਹਤੋੜਵਾ ਜਵਾਬ ਦੇਣ ਦੀ ਲੋੜ ਹੈ। ਜੱਥੇਦਾਰ ਅਨੁਸਾਰ ”ਸੋਸ਼ਲ ਮੀਡੀਆ ‘ਤੇ ਜਿਹੜਾ ਮਾਹੌਲ ਅੱਜ-ਕੱਲ੍ਹ ਪਸਰਿਆ ਹੋਇਆ ਹੈ, ਇਹ ਸਾਡੀਆਂ ਸੰਸਥਾਵਾ ਅਤੇ ਸਿਧਾਂਤਾ ਦੀ ਤੋੜ-ਭੰਨ ਕਰ ਰਿਹਾ ਹੈ। ਉਸ ਤੋਂ ਬੱਚਣ ਦੀ ਲੋੜ ਹੈ”। ਜੱਥੇਦਾਰ ਨੇ ਅੱਗੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਉਕਸਾਹਟ ਵਿਚ ਨਾ ਆਉਣ ਅਤੇ ਸੋਸ਼ਲ ਮੀਡੀਆ ‘ਤੇ ਸੋਚ-ਸਮਝ ਕੇ ਪੋਸਟਾਂ ਨੂੰ ਸ਼ੇਅਰ ਕਰਨ ਤਾਂ ਜੋ ਕਿਸੇ ਵੀ ਨੌਜਵਾਨ ਨਾਲ ਅਣਸੁਖਾਵਾ ਦੁਖਾਂਤ ਨਾ ਵਾਪਰੇ। ਉੱਥੇ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਬੋਲਦਿਆ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ”ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਪਾਕਿਸਤਾਨ ਨੇ ਲਾਂਘਾ ਫਿਰ ਤੋ ਖੋਲ੍ਹ ਦਿੱਤਾ ਹੈ ਅਤੇ ਭਾਰਤ ਸਰਕਾਰ ਨੂੰ ਵੀ ਇਹ ਲਾਂਘਾ ਸਿੱਖ ਸੰਗਤ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਖੋਲ੍ਹ ਦੇਣਾ ਚਾਹੀਦਾ ਹੈ।

LEAVE A REPLY