ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹਰ ਦਿਨ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਤੇਜੀ ਨਾਲ ਵਾਧਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ 5700 ਨੂੰ ਵੀ ਪਾਰ ਕਰ ਚੁੱਕੀ ਹੈ। ਉੱਥੇ ਹੀ ਹੁਣ ਤੱਕ ਮਰਨ ਵਾਲਿਆਂ ਦੀ ਸੰਖਿਆਂ ਵੀ 160 ਤੋਂ ਵੱਧ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 540 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 5,734 ਹੋ ਗਈ ਹੈ। ਉੱਥੇ ਹੁਣ ਤੱਕ 166 ਕੋਰੋਨਾ ਪੀੜਤ ਦੀ ਜਾਨ ਜਾ ਚੁੱਕੀ ਹੈ ਜਦਕਿ 473 ਮਰੀਜ਼ ਠੀਕ ਵੀ ਹੋਏ ਹਨ ਜਿਸ ਕਰਕੇ ਇਸ ਵੇਲੇ ਕੁੱਲ 5,095 ਐਕਟੀਵ ਕੇਸ ਹਨ।

ਕੋਰੋਨਾ ਫੈਲਾਉਣ ਦਾ ਰੌਲਾ ਪਾ ਕੇ ਡਾਕਟਰਾਂ ‘ਤੇ ਕੀਤਾ ਹਮਲਾ

ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਉੱਥੇ ਹੀ ਹੁਣ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਉੱਤੇ ਹਮਲੇ ਦੀ ਖਬਰ ਵੀ ਸਾਹਮਣੇ ਆਈ ਹੈ। ਦਰਅਸਲ ਰਾਜਧਾਨੀ ਦਿੱਲੀ ਦੇ ਸਫਦਰਗੰਜ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਤਾਇਨਾਤ ਗੌਤਮ ਨਗਰ ਵਿਚ ਰਹਿਣ ਵਾਲੀ ਮਹਿਲਾ ਡਾਕਟਰਾਂ ਉੱਤੇ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ ਦੋਵੇ ਉੱਤੇ ਹਮਲਾ ਉਦੋਂ ਹੋਇਆ ਜਦੋਂ ਉਹ ਰਾਤ 9:30 ਵਜੇ ਫਲ ਖਰੀਦਣ ਦੇ ਲਈ ਬਾਹਰ ਗਈਆਂ ਸਨ ਅਤੇ ਉਸੇ ਦੌਰਾਨ ਉਸ ਦੇ ਗੁਆਢੀਆਂ ਨੇ ਰੌਲਾ ਪਾਉਂਦੇ ਹੋਏ ਕਿਹਾ ਕਿ ਇਹ ਕੋਰੋਨਾ ਫੈਲਾ ਰਹੀਆਂ ਹਨ ਜਦੋਂ ਇਨ੍ਹਾਂ ਡਾਕਟਰਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਗੁਆਂਢੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਇਕ 44ਸਾਲਾਂ ਵਿਅਕਤੀ ਨੂੰ ਗਿਰਫ਼ਤਾਰ ਕਰ ਲਿਆ ਹੈ।

 

LEAVE A REPLY