ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਸੰਖਿਆ ਨਿਰੰਤਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 24 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦੀ ਅੰਕੜਾ 750 ਤੋਂ ਜਿਆਦਾ ਹੋ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ ਨਵੇਂ 1429 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 57 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 24,506 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 775 ਤੱਕ ਪਹੁੰਚ ਗਿਆ ਹੈ। ਉੱਥੇ ਹੁਣ ਤੱਕ 5,063 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 18,668 ਹੋ ਗਈ ਹੈ।ਉੱਥੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦੇਸ਼ ਵਿਚ ਸ਼ਰਤਾਂ ਦੇ ਨਾਲ ਜਰੂਰੀ ਚੀਜ਼ਾਂ ਦੀ ਦੁਕਾਨਾਂ ਖੋਲ੍ਹਣ ਦੇ ਨਾਲ-ਨਾਲ ਗੈਰ-ਜ਼ਰੂਰੀ ਵਸਤੂਆਂ ਦੀ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਕੇਂਦਰ ਸਰਕਾਰ ਦੁਆਰਾ ਆਫ਼ਤ ਪ੍ਰਬੰਧ ਕਾਨੂੰਨ ਅਧੀਨ ਇਹ ਹੁਕਮ ਦਿੱਤੇ ਜਾ ਰਹੇ ਹਨ ਕਿ ਰਿਹਾਇਸ਼ੀ ਕਲੋਨੀਆਂ ਨਾਲ ਲੱਗਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜੋ ਕਿ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਹੱਦਾਂ ਵਿਚ ਆਉਂਦੀਆਂ ਹਨ ਪਰ ਸ਼ਰਤ ਅਨੁਸਾਰ ਉਹ 50 ਫ਼ੀਸਦੀ ਸਟਾਫ ਨਾਲ ਮਾਸਕ ਲਗਾ ਕੇ ਹੀ ਕੰਮ ਕਰ ਸਕਦੇ ਹਨ। ਇਸ ਦੇ ਨਾਲ ਹੀ ਸਾਵਧਾਨੀ ਦੇ ਤੌਰ ਤੇ ਸਮਾਜਿਕ ਦੂਰੀ ਬਨਾਉਣਾ ਵੀ ਲਾਜ਼ਮੀ ਹੋਵੇਗਾ। ਹਾਲਾਂਕਿ ਹੋਟਸਪੌਟ ਅਤੇ ਕੰਟੇਨਮੈਂਟ ਇਲਾਕਿਆਂ ਵਿਚ ਅਜੇ ਕੋਈ ਛੁੱਟ ਨਹੀਂ ਦਿੱਤੀ ਗਈ ਹੈ।

LEAVE A REPLY