ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਭਾਰਤ ਵਿਚ ਕੋਰੋਨਾ ਵਾਇਰਸ ਲਗਾਤਾਰ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਦੇਸ਼ ਭਰ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ 2900 ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 60 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 12 ਘੰਟਿਆਂ ਦੌਰਾਨ ਭਾਰਤ ਵਿਚ 355 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਮਾਮਲੇ ਵੱਧ ਕੇ 2902 ਹੋ ਚੁੱਕੇ ਹਨ। ਇਨ੍ਹਾਂ ਵਿਚੋਂ 2650 ਐਕਟੀਵ ਕੇਸ ਹਨ ਜਦਕਿ 183 ਕੋਰੋਨਾ ਮਰੀਜ਼ ਪੂਰੀ ਤਰ੍ਹਾ ਠੀਕ ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਪੀੜਤ 68 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਸੱਭ ਤੋਂ ਜਿਆਦਾ ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ ਜਿੱਥੇ ਹੁਣ ਤੱਕ 490 ਲੋਕਾਂ ਨੂੰ ਕੋਰੋਨਾ ਦੀ ਲਾਗ ਲੱਗ ਚੁੱਕੀ ਹੈ।

17 ਹਜ਼ਾਰ ਕਰੋੜ ਦਾ ਫੰਡ ਕੀਤਾ ਗਿਆ ਜਾਰੀ

ਕੋਰੋਨਾ ਵਾਇਰਸ ਦੇ ਨਾਲ ਨਜਿੱਠਣ ਦੇ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ 17,287,08 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਜਿਨ੍ਹਾਂ ਵਿਚੋਂ ਆਂਧਰਾ ਪ੍ਰਦੇਸ਼, ਅਸਮ, ਹਿਮਾਚਲ ਪ੍ਰਦੇਸ਼, ਕੇਰਲ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਪੰਜਾਬ, ਤਾਮਿਲਨਾਡੂ, ਸਿੱਕਮ, ਤਰੀਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ਨੂੰ ਗ੍ਰਾਂਟ ਦੇ ਤਹਿਤ 6195.08 ਕਰੋੜ ਰੁਪਏ ਜਾਰੀ ਕੀਤੇ ਗਏ ਹਨ।  ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ ਵੀ 11,092 ਕਰੋੜ ਦਾ ਫੰਡ ਸੂਬਿਆਂ ਨੂੰ ਦੇਣ ਲਈ ਆਗਿਆ ਦੇ ਦਿੱਤੀ ਹੈ ਜਿਸ ਦੀ ਵਰਤੋਂ ਕੁਆਰਟਾਇੰਨ ਸੈਂਟਰਾਂ ਸਮੇਤ ਵੱਖ-ਵੱਖ ਕੰਮਾਂ ਲਈ ਕੀਤੀ ਜਾਵੇਗੀ।

LEAVE A REPLY