ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 354 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ ਜਿਸ ਨਾਲ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 4,421 ਹੋ ਚੁੱਕੀ ਹੈ ਜਦਕਿ 8 ਹੋਰ ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ ਉੱਥੇ ਹੀ 326 ਕੋਰੋਨਾ ਮਰੀਜ਼ਾਂ ਠੀਕ ਵੀ ਹੋ ਚੁੱਕੇ ਹਨ ਜਿਸ ਦੀ ਜਾਣਕਾਰੀ ਖੁਦ ਭਾਰਤ ਦੇ ਸਿਹਤ ਮੰਤਰਾਲੇ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਦੱਸਿਆ ਹੈ ਕਿ ਕੋਰੋਨਾ ਦੇ ਮਰੀਜ਼ਾਂ ਨਾਲ ਨਜਿੱਠਣ ਲਈ ਭਾਰਤੀ ਰੇਲਵੇ ਨੇ 2500 ਕੋਚਾਂ ਵਿਚ 40,000 ਆਈਸੋਲੇਸ਼ਨ ਬੈੱਡ ਤਿਆਰ ਕੀਤੇ ਹਨ ਅਤੇ ਰੋਜ਼ਾਨਾ 375 ਆਈਸੋਲੇਸ਼ਨ ਬੈੱਡ ਬਣਾਏ ਜਾ ਰਹੇ ਹਨ। ਇਹ ਪੂਰੀ ਕਾਰਵਾਈ ਦੇਸ਼ ਭਰ ਵਿਚ 133 ਥਾਵਾਂ ਉੱਤੇ ਚੱਲ ਰਹੀ ਹੈ। ਲਵ ਅਗਰਵਾਲ ਨੇ ਇਹ ਵੀ ਦੱਸਿਆ ਕਿ ਇਕ ਤਾਜਾ ਆਈਸੀਐਮਆਰ ਅਧਿਐਨ ਦਰਸਾਉਂਦਾ ਹੈ ਕਿ 1 ਜੇਕਰ ਇਕ ਕੋਰੋਨਾ ਮਰੀਜ਼ ਲਾਕਡਾਊਨ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਜਾਂ ਸਮਾਜਕ ਦੂਰੀਆਂ ਵਰਗੀ ਸਾਵਧਾਨੀਆਂ ਨੂੰ ਨਹੀਂ ਵਰਤਦਾ ਤਾਂ ਉਹ 30 ਦਿਨਾਂ ਵਿਚ 406 ਮਰੀਜਾਂ ਨੂੰ ਸੰਕਰਮਿਤ ਕਰ ਸਕਦਾ ਹੈ। ਲਵ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਇਕਾਂਤਵਾਸ ਕੀਤੇ ਗਏ ਲੋਕਾਂ ਦੀ ਨਿਗਰਾਨੀ ਉੱਤੇ ਜ਼ੋਰ ਦੇ ਰਹੀ ਅਤੇ ਕੰਟਰੋਲ ਰੂਮ ਰਾਹੀਂ ਮਰੀਜ਼ਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਕੋਵਿਡ 19 ਸੈਂਟਰ ਬਨਾਉਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੂੰ ਕੋਵਿਡ ਹਸਪਤਾਲਾਂ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਤੋ ਪੀਐਸ ਸ੍ਰੀਵਾਸਤਵ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਦੀ ਸਥਿਤੀ ਤਸੱਲੀਬਖਸ਼ ਹੈ। ਸ੍ਰੀਵਾਸਤਵ ਮੁਤਾਬਕ ਗ੍ਰਹਿ ਮੰਤਰੀ ਨੇ ਜਰੂਰੀ ਵਸਤਾਂ ਦੀ ਸਥਿਤੀ ਅਤੇ ਲਾਕਡਾਊਨ ਦੇ ਉਪਾਵਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਹੈ, ਜਮਾਖੋਰੀ ਅਤੇ ਕਾਲਾਬਜਾਰੀ ਨੂੰ ਰੋਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

 

LEAVE A REPLY