ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲਿਆਂ ‘ਚ ਨਿਰੰਤਰ ਵਾਧਾ ਹੋ ਰਿਹਾ ਹੈ। ਬੀਤੇ ਦਿਨ ਪੂਰੇ ਸੂਬੇ ਵਿਚੋਂ 16 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 2045 ਹੋ ਗਈ ਹੈ ਪਰ ਉੱਥੇ ਹੀ ਰਾਹਤ ਵਾਲੀ ਗੱਲ ਇਹ ਵੀ ਰਹੀ ਕਿ 23 ਹੋਰ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਇਸ ਤੋਂ ਇਲਾਵਾ ਹੋਰ ਕੋਈ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

Coronavirus

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਸ਼ਨਿਵਾਰ ਸ਼ਾਮ 5 ਵਜੇ ਤੱਕ ਪਟਿਆਲਾ ਤੋਂ 3, ਜਲੰਧਰ ਤੋਂ 3, ਅੰਮ੍ਰਿਤਸਰ ਤੋਂ 4, ਅਤੇ ਲੁਧਿਆਣਾ, ਬਠਿੰਡਾ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ ਤੇ ਮੁਕਤਸਰ ਸਾਹਿਬ ਤੋਂ 1-1 ਕੋਰੋਨਾ ਦੇ ਕੇਸ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਜਲੰਧਰ ਵਿਚ 10, ਫਤਿਹਗੜ੍ਹ ਸਾਹਿਬ ਵਿਚ 1, ਰੋਪੜ ਵਿਚ 1, ਫਰੀਦਕੋਟ ਵਿਚ 4 ਅਤੇ ਮੁਕਤਸਰ ਸਾਹਿਬ ਵਿਚ 7 ਕੋਰੋਨਾ ਦੇ ਮਰੀਜ਼ ਸਿਹਤਯਾਬ ਹੋਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵੱਧ ਕੇ 1870 ਹੋ ਗਿਆ ਹੈ ਜਦਕਿ ਮ੍ਰਿਤਕਾਂ ਦਾ ਕੁੱਲ ਗਿਣਤੀ 39 ਹੈ ਜਿਸ ਕਰਕੇ ਸੂਬੇ ਵਿਚ ਕੇਵਲ 136 ਐਕਟਿਵ ਕੇਸ ਰਹਿ ਗਏ ਹਨ।

ਅੰਮ੍ਰਿਤਸਰ- ਕੁੱਲ ਕੇਸ-318, ਠੀਕ ਹੋਏ- 297, ਮੌਤਾਂ-5

ਜਲੰਧਰ – ਕੁੱਲ ਕੇਸ – 213, ਠੀਕ ਹੋਏ -190, ਮੌਤਾਂ-6

ਲੁਧਿਆਣਾ- ਕੁੱਲ ਕੇਸ-173, ਠੀਕ ਹੋਏ-117, ਮੌਤਾਂ-7

ਤਰਨਤਾਰਨ ਕੁੱਲ ਕੇਸ-153, ਠੀਕ ਹੋਏ-152, ਮੌਤਾਂ-0

ਗੁਰਦਾਸਪੁਰ- ਕੁੱਲ ਕੇਸ-130, ਠੀਕ ਹੋਏ-121, ਮੌਤਾਂ-3

ਨਵਾਂਸ਼ਹਿਰ- ਕੁੱਲ ਕੇਸ-105, ਠੀਕ ਹੋਏ-98, ਮੌਤਾਂ-1

ਪਟਿਆਲਾ-ਕੁੱਲ ਕੇਸ-107, ਠੀਕ ਹੋਏ-98, ਮੌਤਾਂ-2

ਮੁਹਾਲੀ – ਕੁੱਲ ਕੇਸ – 102, ਠੀਕ ਹੋਏ – 99, ਮੌਤਾਂ –3

ਹੁਸ਼ਿਆਰਪੁਰ- ਕੁੱਲ ਕੇਸ-102, ਠੀਕ ਹੋਏ-88, ਮੌਤਾਂ-5

ਸੰਗਰੂਰ ਕੁੱਲ ਕੇਸ-88, ਠੀਕ ਹੋਏ-88, ਮੌਤਾਂ-0

ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-66, ਠੀਕ ਹੋਏ-65, ਮੌਤਾਂ-0

ਫਰੀਦਕੋਟ- ਕੁੱਲ ਕੇਸ-61, ਠੀਕ ਹੋਏ-49, ਮੌਤਾਂ-0

ਰੋਪੜ- ਕੁੱਲ ਕੇਸ-60, ਠੀਕ ਹੋਏ-59, ਮੌਤਾਂ-1

ਮੋਗਾ- ਕੁੱਲ ਕੇਸ-59, ਠੀਕ ਹੋਏ-59, ਮੌਤਾਂ-0

ਫਤਿਹਗੜ੍ਹ ਸਾਹਿਬ ਕੁੱਲ ਕੇਸ-57, ਠੀਕ ਹੋਏ-57, ਮੌਤਾਂ-0

ਫ਼ਿਰੋਜ਼ਪੁਰ – ਕੁੱਲ ਕੇਸ-44, ਠੀਕ ਹੋਏ-43, ਮੌਤਾਂ-1

ਫਾਜ਼ਿਲਕਾ ਕੁੱਲ ਕੇਸ-44, ਠੀਕ ਹੋਏ-41, ਮੌਤਾਂ-0

ਬਠਿੰਡਾ- ਕੁੱਲ ਕੇਸ-42 ਠੀਕ ਹੋਏ-41, ਮੌਤਾਂ-0

ਕਪੂਰਥਲਾ-ਕੁੱਲ ਕੇਸ-35, ਠੀਕ ਹੋਏ-30, ਮੌਤਾਂ-3

ਮਾਨਸਾ- ਕੁੱਲ ਕੇਸ-32, ਠੀਕ ਹੋਏ-30, ਮੌਤਾਂ-0

ਪਠਾਨਕੋਟ- ਕੁੱਲ ਕੇਸ-32, ਠੀਕ ਹੋਏ-28, ਮੌਤਾਂ-1

ਬਰਨਾਲਾ ਕੁੱਲ ਕੇਸ-22, ਠੀਕ ਹੋਏ-20, ਮੌਤਾਂ-1

ਕੁੱਲ ਕੇਸ 2045, ਠੀਕ ਹੋਏ 1870, ਮੌਤਾਂ 39

 

LEAVE A REPLY