ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਹੁਣ ਅੰਮ੍ਰਿਤਸਰ ਤੋਂ ਤਿੰਨ ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 50 ਹੋ ਚੁੱਕੀ ਹੈ।

ਦਰਅਸਲ ਕੋਰੋਨਾ ਵਾਇਰਸ ਕਾਰਨ ਅੱਜ ਤੜਕ ਸਵੇਰੇ ਅਕਾਲ ਚਲਾਣਾ ਕਰ ਚੁੱਕੇ ਦਰਬਾਰ ਸਾਹਿਬ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਇਕ ਪਰਿਵਾਰਕ ਮੈਂਬਰ ਅਤੇ ਦੋ ਹੋਰ ਸਾਥੀਆਂ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਆਈ ਹੈ ਜਿਸ ਨਾਲ ਅੰਮ੍ਰਿਤਸਰ ਵਿਚ ਕੁੱਲ ਕੋਰੋਨਾ ਦੇ ਮਾਮਲਿਆਂ ਦੀ ਸੰਖਿਆਂ ਵੱਧ ਕੇ ਪੰਜ ਹੋ ਚੁੱਕੀ ਹੈ। ਉੱਥੇ ਹੀ ਹੁਣ ਤੱਕ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਵਿਚ 19, ਮੁਹਾਲੀ ( ਸਾਹਿਬਜਾਦਾ ਅਜੀਤ ਸਿੰਘ ਨਗਰ) ਵਿਚ 10, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 5, ਲੁਧਿਆਣਾ ਵਿਚ 3, ਪਟਿਆਲਾ ਵਿਚ 1 ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਸੂਬੇ ਵਿਚ ਹੁਣ ਤੱਕ 5 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਵੀ ਹੋ ਚੁੱਕੀ ਹੈ।

ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਵਿਵਾਦ

ਉੱਥੇ ਹੀ ਅੱਜ ਕੋਰੋਨਾ ਵਾਇਰਸ ਕਰਕੇ ਅਕਾਲ ਚਲਾਣਾ ਕਰ ਚੁੱਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ ਪਿੰਡ ਵੇਰਕਾ ਵਾਸੀ ਕੋਰੋਨਾ ਦੇ ਖੌਫ ਕਾਰਨ ਸਮਸ਼ਾਨ ਘਾਟ ਵਿਚ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਦਾ ਵਿਰੋਧ ਕਰ ਰਹੇ ਹਨ ਜਿਸ ਕਰਕੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

LEAVE A REPLY