ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿਚੋਂ ਹੁਣ ਹੋਰ ਪੰਜ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ। ਮਾਨਸਾ, ਰੋਪੜ ਅਤੇ ਫਰੀਦਕੋਟ ਜਿਲ੍ਹੇ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਕੋਰੋਨਾ ਪੀੜਤ ਪੰਜ ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ।

ਜਾਣਕਾਰੀ ਅਨੁਸਾਰ ਮਾਨਸਾ ਜਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਤਿੰਨ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਤਿੰਨ ਵਿਅਕਤੀਆਂ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ ਉਹ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਤੋਂ ਵਾਪਸ ਪਰਤੇ ਸਨ। ਉੱਥੇ ਹੀ ਫਰੀਦਕੋਟ ਵਿਚ ਇਕ 35 ਸਾਲਾਂ ਨੌਜਵਾਨ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਜਦਕਿ ਰੋਪੜ ਵਿਚ ਵੀ ਕੋਰੋਨਾ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਇੱਥੇ ਇਕ 55 ਸਾਲਾਂ ਦੇ ਬਜ਼ੁਰਗ ਦੀ ਜਾਂਚ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਈ ਗਈ ਹੈ ਜਿਸ ਨਾਲ ਸੂਬੇ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 58 ਹੋ ਚੁੱਕੀ ਹੈ ਜਦਕਿ 5 ਲੋਕਾਂ ਨੇ ਕੋਰੋਨਾ ਕਾਰਨ ਆਪਣੀ ਜਾਨ ਵੀ ਗਵਾਈ ਹੈ।

ਉੱਥੇ ਹੀ ਕੋਰੋਨਾ ਵਾਇਰਸ ਕਰਕੇ ਅਕਾਲ ਚਲਾਣਾ ਕਰ ਚੁੱਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਸੰਤ ਸੀਚੇਵਾਲ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਉਹ ਬੀਤੀ 13 ਮਾਰਚ ਨੂੰ ਭਾਈ ਨਿਰਮਲ ਸਿੰਘ ਦੇ ਸੰਪਰਕ ਵਿਚ ਆਏ ਸਨ। ਖੈਰ ਉਨ੍ਹਾਂ ਨੂੰ ਸਿਹਤ ਮਹਿਕਮੇ ਵੱਲੋਂ ਇਕਾਂਤਵਾਸ ਵਿਚ ਰਹਿਣ ਲਈ ਕਿਹਾ ਗਿਆ ਹੈ।

LEAVE A REPLY