ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਨਾਲ ਜੁੜੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਸੂਬਾ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਬੱਚਣ ਲਈ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੇ ਜਾ ਰਹੇ ਜ਼ੁਰਮਾਨਿਆਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਭਾਵ ਹੁਣ ਲਾਪਰਵਾਰੀ ਵਰਤਣ ਵਾਲਿਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਜ਼ੁਰਮਾਨਾ ਭਰਨਾ ਪਵੇਗਾ।

India's 4th death due to Coronavirus in Punjab

 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਮਾਸਕ ਨਾ ਪਹਿਣਨ ਵਾਲਿਆਂ ਨੂੰ ਹੁਣ 500 ਰੁਪਏ ਜ਼ੁਰਮਾਨਾ ਭਰਵਾ ਹੋਵੇਗਾ ਜੋ ਕਿ ਪਹਿਲਾ 200 ਰੁਪਏ ਸੀ। ਉੱਥੇ ਹੀ ਜਨਤਕ ਥਾਵਾਂ ਉੱਤੇ ਥੁੱਕਣ ਵਾਲਿਆਂ ਨੂੰ ਪਹਿਲਾਂ 100 ਰੁਪਏ ਜ਼ੁਰਮਾਨਾ ਦੇਣਾ ਪੈਂਦਾ ਸੀ ਪਰ ਹੁਣ ਇਸ ਦੀ ਥਾਂ 500 ਰੁਪਇਆ ਜ਼ੁਰਮਾਨਾ ਦੇਣਾ ਪਵੇਗਾ। ਜਦਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜ਼ੁਰਮਾਨੇ ਨੂੰ 500 ਰੁਪਏ ਤੋਂ ਵਧਾ ਕੇ 2 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।ਨਾਲ ਹੀ ਦੁਕਾਨਾਂ ਵਿਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਾ ਹੋੋਣ ਉੱਤੇ ਦੁਕਾਨ ਮਾਲਕਾਂ ਉੱਤੇ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਬੱਸਾਂ ਵਿਚ ਸਮਾਜਿਕ ਦੂਰੀ ਦੀ ਉਲੰਘਣਾ ਹੋਣ ‘ਤੇ ਬੱਸ ਮਾਲਕਾ ਨੂੰ 3 ਹਜ਼ਾਰ ਰੁਪਏ, ਕਾਰ ਵਿਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਾ ਕਰਨ ਉੱਤੇ ਕਾਰ ਮਾਲਕਾਂ ਨੂੰ 2 ਹਜ਼ਾਰ ਰੁਪਏ ਅਤੇ ਆਟੋ ਵਿਚ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਉੱਤੇ ਆਟੋ ਮਾਲਕ ਨੂੰ 500 ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਮੁੜ ਤੋਂ ਵੱਧਣ ਲੱਗ ਪਏ ਹਨ ਇਸ ਕਰਕੇ ਸੂਬਾ ਸਰਕਾਰ ਹੁਣ ਸਖ਼ਤ ਹੁੰਦੀ ਵਿਖਾਈ ਦੇ ਰਹੀ ਹੈ ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ 31 ਮਈ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ 2 ਹਫ਼ਤੇ ਲਈ ਹੋਰ ਵਧਾਇਆ ਜਾ ਸਕਦਾ ਹੈ।

LEAVE A REPLY