ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ਵਿਚ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਤੋਂ ਥੋੜੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਕੋਰੋਨਾ ਪੀੜਤ ਤਿੰਨ ਮਰੀਜ਼ਾਂ ਦੀ ਇਲਾਜ ਤੋਂ ਬਾਅਦ ਜਾਂਚ ਰਿਪੋਰਟ ਨੈਗੇਟਿਵ ਆਈ ਅਤੇ ਤਿੰਨਾਂ ਦੀ ਸਿਹਤ ਵਿਚ ਸੁਧਾਰ ਹੋ ਚੁੱਕਿਆ ਹੈ ਜਿਸ ਕਰਕੇ ਇਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਦਰਅਸਲ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿੰਦਾ ਨੇ ਟਵੀਟ ਕਰਕੋ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਚ ਤਿੰਨ ਕੋਰੋਨਾ ਮਰੀਜ਼ ਬਿਲਕੁੱਲ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਜਾਂਚ ਰਿਪੋਰਟ ਨੈਗਟੀਵ ਆਈ ਹੈ ਜਿਸ ਤੋਂ ਬਾਅਦ ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਚੰਡੀਗੜ੍ਹ ਵਿਚ ਹੁਣ 18 ਕੋਰੋਨਾ ਦੇ ਮਰੀਜ਼ਾਂ ਵਿਚੋਂ 15 ਮਰੀਜ਼ ਰਹਿ ਗਏ ਹਨ ਨਾਲ ਹੀ ਉਨ੍ਹਾਂ ਆਪਣੀ ਜਾਨ ਜੋਖਿਮ ਵਿਚ ਪਾ ਕੇ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਵੀ ਸਲਾਮ ਕੀਤਾ ਹੈ। ਦੱਸ ਦਈਏ ਕਿ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਾਰੀਆਂ ਗੈਰ-ਜਰੂਰੀ ਸੇਵਾਵਾਂ ਉੱਤੇ ਰੌਕ ਲਗਾਈ ਗਈ ਹੈ ਨਾਲ ਹੀ ਲੋਕਾਂ ਨੂੰ ਵੀ ਘਰੇ ਰਹਿਣ ਦੀ ਅਪੀਲ ਕੀਤੀ ਗਈ ਹੈ।

LEAVE A REPLY