ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ 15 ਅਗਸਤ ਨੂੰ ਦੇਸ਼ ਆਪਣਾ 74ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਆਜ਼ਾਦੀ ਦਿਵਸ ਦੇ ਮੌਕੇ ਉੱਤੇ ਪੂਰੇ ਦੇਸ਼ ਵਿਚ ਜਸ਼ਨ ਦਾ ਮਾਹੋਲ ਹੈ। ਇਸ ਮੌਕੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਵੱਡੀਆਂ ਹਸਤੀਆਂ ਨੇ ਦੇਸ਼ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਆਜ਼ਾਦੀ ਦਿਹਾੜੇ ਦੇ ਇਸ ਮੌਕੇ ਉੱਤੇ ਪੀਐਮ ਮੋਦੀ ਨੇ ਅੱਜ ਲਾਲ ਕਿਲ੍ਹੇ ਉੱਤੇ ਤਿਰੰਗਾ ਝੰਡਾ ਲਹਿਰਾਇਆ ਹੈ ਅਤੇ ਉਹ ਦੇਸ਼ ਵਾਸੀਆ ਨੂੰ ਸੰਬੋਧਨ ਵੀ ਕਰ ਰਹੇ ਹਨ।

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਆਜ਼ਾਦੀ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ”ਸੁਤੰਤਰਤਾ ਦਿਵਸ ਦੇ ਪਾਵਨ ਮੌਕੇ ਉੱਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਜੈ ਹਿੰਦ !”

ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਕਿ ”ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਮੈ ਉਨ੍ਹਾਂ ਸਾਰੇ ਮਹਾਨ ਸੂਰਮਿਆਂ ਦੇ ਚਰਨਾਂ ਵਿਚ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਬਹਾਦਰੀ ਅਤੇ ਕੁਰਬਾਨੀ ਨਾਲ ਦੇਸ਼ ਨੂੰ ਆਜ਼ਾਦੀ ਦਿਲਵਾਈ ਹੈ ਅਤੇ ਉਨ੍ਹਾਂ ਸਾਰੇ ਵੀਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਅਜਾਦੀ ਤੋਂ ਬਾਅਦ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣੇ ਆਪ ਨੂੰ ਸਮਰਪਣ ਕਰ ਦਿੱਤਾ”। ਉਨ੍ਹਾਂ ਨੇ ਅੱਗੇ ਕਿਹਾ ਕਿ ”ਆਓ, ਇਸ ਸੁਤੰਤਰਤਾ ਦਿਵਸ ਉੱਤੇ ਅਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨਾ ਦਾ ਸੰਕਲਪ ਲਈਏ ਅਤੇ ਭਾਰਤ ਵਿਚ ਨਿਰਮਿਤ ਸਵਦੇਸ਼ੀ ਚੀਜ਼ਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਦੇਸ਼ ਨੂੰ ਨਵੀਆਂ ਉਚਾਈਆਂ ਉੱਤੇ ਲਿਜਾਣ ਵਿਚ ਵੱਧ ਤੋਂ ਵੱਧ ਯੋਗਦਾਨ ਦਈਏ।  ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ।

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਹੈ ਕਿ ”ਅੱਜ ਅਸੀਂ ਆਪਣਾ 74ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ। ਆਓ ਰਲ ਕੇ ਆਪਣੇ ਦੇਸ਼ ਭਗਤਾਂ, ਸੁਤੰਤਰਤਾ ਸੈਨਾਨੀਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੀਏ ਜਿਨ੍ਹਾਂ ਨੇ ਸਾਡੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਇਸ ਦਿਨ ਸਾਨੂੰ ਆਪਣੀਆਂ ਫੌਜਾਂ ਦਾ ਵੀ ਤਹਿ ਦਿਲੋਂ ਧੰਨਵਾਦ ਕਰਨਾ ਚਾਹੀਦਾ ਜੋ ਦਿਨ ਰਾਤ ਸਰਹੱਦਾਂ, ਸਮੁੰਦਰਾਂ ‘ਤੇ ਸਾਡੀ ਰਾਖੀ ਕਰਦੀਆਂ ਹਨ। ਇੱਕ ਵਾਰ ਫੇਰ ਸਾਰੇ ਭਾਰਤਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ। ਜੈ ਹਿੰਦ”।

LEAVE A REPLY