ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਅੱਜ 70ਵਾਂ ਜਨਮ ਦਿਨ ਹੈ। ਇਸ ਮੌਕੇ ਉੱਤੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਤੋਂ ਲੋਕ ਅਤੇ ਰਾਜਨੇਤਾ ਵਧਾਈਆਂ ਦੇ ਰਹੇ ਹਨ ਅਤੇ ਉਨ੍ਹਾਂ ਦੀ ਲੰਬੀ ਉੱਮਰ ਦੀ ਕਾਮਨਾ ਕਰ ਰਹੇ ਹਨ। ਉੱਥੇ ਦੀ ਭਾਜਪਾ ਵੀ ਪੀਐਮ ਮੋਦੀ ਦੇ ਜਨਮ ਦਿਨ ਉੱਤੇ ਕਈਂ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ।

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ। ਤੁਸੀ ਭਾਰਤ ਦੇ ਜੀਵਨ-ਕਦਰਾਂ ਕੀਮਤਾਂ ਅਤੇ ਲੋਕਤੰਤਰੀ ਪਰੰਪਰਾ ਵਿਚ ਵਫ਼ਾਦਾਰੀ ਦਾ ਆਦਰਸ਼ ਪੇਸ਼ ਕੀਤਾ ਹੈ। ਮੇਰੀਆਂ ਸ਼ੁੱਭਕਾਮਨਾਵਾਂ ਅਤੇ ਪ੍ਰਾਰਥਵਾਨਾਂ ਹਨ ਕਿ ਪ੍ਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰੱਖੇ ਅਤੇ ਰਾਸ਼ਟਰ ਨੂੰ ਤੁਹਾਡੀਆਂ ਅਨਮੋਲ ਸੇਵਾਵਾਂ ਪ੍ਰਾਪਤ ਹੁੰਦੀਆਂ ਰਹਿਣ”।

ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਕਿ ”ਰਾਸ਼ਟਰਸੇਵਾ ਅਤੇ ਗਰੀਬ ਕਲਿਆਣ ਦੇ ਪ੍ਰਤੀ ਸਮਰਪਿਤ ਦੇਸ਼ ਦੇ ਪ੍ਰਸਿੱਧ ਨੇਤਾ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਮੋਦੀ ਜੀ ਦੇ ਰੂਪ ਵਿਚ ਦੇਸ਼ ਨੂੰ ਇਕ ਅਜਿਹੀ ਲੀਡਰਸ਼ੀਪ ਮਿਲੀ ਹੈ ਜਿਸ ਨੇ ਲੋਕ-ਕਲਿਆਣਕਾਰੀ ਨੀਤੀਆਂ ਨਾਲ ਵਾਂਝੇ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਅਤੇ ਇਕ ਮਜ਼ਬੂਤ ਭਾਰਤ ਦੀ ਨੀਂਹ ਰੱਖੀ”।

ਉੱਥੇ ਹੀ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ”ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ”। ਇਸ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤੀਨ ਅਤੇ ਫਿਨਲੈਂਡ ਦੀ ਪ੍ਰਧਾਨ ਮੰਤਰੀ ਸਨਾ ਮਾਰੀਨ ਨੇ ਵੀ ਪੀਐਮ ਮੋਦੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਦੂਜੇ ਪਾਸੇ ਇਸ ਮੌਕੇ ਉੱਤੇ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਵਿਚ ਕਈਂ ਸਮਾਗਮ ਆਯੋਜਿਤ ਕਰਵਾ ਰਹੀ ਹੈ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿਚ ਪਾਰਟੀ ਵਰਕਰ ਸੇਵਾ ਹਫਤਾ ਮਨਾਇਆ ਜਾ ਰਿਹਾ ਹੈ।

LEAVE A REPLY