ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿਚੋਂ ਨਿਰੰਤਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਹੁਣ ਮੁਹਾਲੀ ਵਿਚ ਦੋ ਹੋਰ ਨਵੇਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ ਹੁਣ ਤੱਕ 5 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਜਾਣਕਾਰੀ ਮੁਤਾਬਕ ਜਿਨ੍ਹਾਂ ਦੋ ਵਿਅਕਤੀਆਂ ਦੀਆਂ ਕੋਰੋਨਾ ਵਾਇਰਸ ਨਾਲ ਰਿਪੋਰਟ ਪਾਜ਼ੀਟਿਵ ਆਈ ਹੈ ਉਹ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਤੋਂ ਵਾਪਸ ਪਰਤੇ ਸਨ ਜਿਸ ਦੀ ਪੁਸ਼ਟੀ ਖੁਦ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਾਨ ਨੇ ਕੀਤੀ ਹੈ ਇਨ੍ਹਾਂ ਤੋਂ ਮਾਮਲਿਆਂ ਨੂੰ ਮਿਲਾ ਕੇ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 53 ਹੋ ਚੁੱਕੀ ਹੈ।

ਕਿੱਥੋਂ ਕਿੰਨੇ ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ)-19

ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)-12 (2ਨਵੇਂ)

ਹੁਸ਼ਿਆਰਪੁਰ-7

ਜਲੰਧਰ – 5

ਅੰਮ੍ਰਿਤਸਰ – 5

ਲੁਧਿਆਣਾ –  4

ਪਟਿਆਲਾ – 1

ਮੌਤਾਂ-5

ਕੁੱਲ ਕੇਸ- 53

LEAVE A REPLY