ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮੋਹਾਲੀ ‘ਚ ਇਕ ਵਾਰ ਫਿਰ ਇਨਸਾਨੀਅਤ ਹੋਈ ਤਾੜ-ਤਾੜ ਜਦੋਂ ਦੋ ਸਕੂਲ ਪੜ੍ਹਨ ਵਾਲੀ ਨਾਬਾਲਗ ਭੈਣਾਂ ਨੂੰ ਦੋ ਸਕੇ ਭਰਾਵਾਂ ਨੇ ਆਪਣੀ ਜਿਸਮਾਨੀ ਭੁੱਖ ਦਾ ਸ਼ਿਕਾਰ ਬਣਾ ਲਿਆ। ਪੁਲਿਸ ਨੇ ਇਨ੍ਹਾਂ ਭਰਾਵਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਾਬੂ ਕੀਤੇ ਦੋਵੇਂ ਭਰਾਵਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।

Palwal Gangrape

ਇਸ ਘਿਨੌਣੀ ਹਰਕਤ ਕਰਨ ਵਾਲੇ ਦੋਸ਼ੀਆਂ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਦੋਵੇਂ ਵਿਦਿਆਰਥਣਾਂ ਦਾ ਮੈਡੀਕਲ ਜਾਂਚ ਕਰਵਾਈ ਗਈ ਹੈ, ਜੋ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਹਾਜਰੀ ‘ਚ ਕਰਵਿਆ ਗਿਆ ਹੈ। ਜਾਣਕਾਰੀ ਮੁਤਾਬਿਕ ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ, ਉਨ੍ਹਾਂ ਦੇ ਕੋਲ ਬੁੱਧਵਾਰ ਨੂੰ ਇਸ ਸਬੰਧੀ ਫੋਨ ਆਇਆ ਸੀ। ਇਸ ਤੋਂ ਬਾਅਦ ਉਹ ਇਲਾਕੇ ਦੇ ਨਿਜੀ ਸਕੂਲ ਵਿੱਚ ਪਹੁੰਚੇ, ਜਿੱਥੇ ਜਾ ਕੇ ਉਨ੍ਹਾਂ ਨੂੰ ਪਤਾ ਚੱਲਿਆ ਕਿ, ਸਕੂਲ ਦੀਆਂ ਦੋ ਵਿਦਿਆਰਥਣਾਂ ਕਾਫੀ ਦੇਰ ਤੋਂ ਗਾਇਬ ਸਨ।

Punjab Police
Punjab Police

 

ਇਸ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਦੀ ਤਲਾਸ਼ ਸ਼ੁਰੂ ਕੀਤੀ ਗਈ ਤਾਂ ਉਹ ਸਕੂਲ ਵੱਲ ਆਉਂਦੀਆਂ ਵਿਖਾਈ ਦਿੱਤੀਆਂ। ਇਸ ਤੋਂ ਬਾਅਦ ਸਕੂਲ ਦੀ ਅਧਿਆਪਕਾ ਨੇ ਦੋਵਾਂ ਵਿਦਿਆਰਥਣਾਂ ਨਾਲ ਵੱਖ-ਵੱਖ ਗੱਲ ਕੀਤੀ। ਵਿਦਿਆਰਥਣਾਂ ਨੇ ਅਧਿਆਪਕਾ ਨੂੰ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਰਹਿੰਦੇ ਦੋ ਲੜਕੇ ਉਨ੍ਹਾਂ ਨੂੰ ਖਿੱਚ ਕੇ ਆਪਣੀ ਝੌਂਪੜੀ ਵਿੱਚ ਲੈ ਕੇ ਗਏ, ਜਿੱਥੇ ਉਨ੍ਹਾਂ ਨਾਲ ਗਲਤ ਕੰਮ ਕੀਤਾ ਗਿਆ।

ਸਰਪੰਚ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਗਲਤ ਕੰਮ ਹੋਣ ਬਾਰੇ ਪਤਾ ਚੱਲਿਆ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਭਰਾਵਾਂ ਨੂੰ ਝੌਂਪੜੀ ਤੋਂ ਕਾਬੂ ਕੀਤਾ। ਪਹਿਲਾਂ ਤਾਂ ਦੋਵੇਂ ਲੜਕੇ ਮਨਾ ਕਰਦੇ ਰਹੇ, ਪਰ ਜਦੋਂ ਉਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਜੁਲਮ ਕਬੂਲ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਲੌਂਗੀ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵੇਂ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY