ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਕਾਰਨ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਵਿਚ ਕੁਝ ਸਮੇਂ ਲਈ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਆਉਣ ਵਾਲੇ ਤਿਉਹਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।  ਕੀਤੇ ਪ੍ਰਬੰਧਾਂ ਦੀ ਜੇ ਗੱਲ ਕੀਤੀ ਜਾਵੇ ਤਾਂ ਜ਼ਿਲ੍ਹਾ ਪਠਾਨਕੋਟ ਵਿੱਚ ਪੁਲਿਸ ਸੁਰੱਖਿਆ ਅਜੇ ਵੀ ਜਾਰੀ ਹੈ ਅਤੇ ਹਰ ਆਉਂਣ-ਜਾਉਂਣ  ਵਾਲੇ ਵਿਅਕਤੀ ਦੀ, ਉਸਦੇ ਸਮਾਨਦਾ ਗੰਭੀਰਤਾ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਪਠਾਨਕੋਟ ਦੇ ਹੋਰ ਇਲਾਕਿਆਂ ਸੁਜਾਨਪੁਰ, ਭੋਆ ਅਤੇ ਪਠਾਨਕੋਟ ਦੇ ਬੱਸ ਅੱਡੇ ‘ਤੇ ਵੀ ਸਖਤ ਸੁਰੱਖਿਆ ਪ੍ਰਬੰਧ ਵੇਖੇ ਗਏ ਹਨ, ਜਿੱਥੇ ਕਿ ਪੁਲਿਸ ਪ੍ਰਸ਼ਾਸਨ ਵਲੋਂ ਹਰੇਕ ਆਉਂਣ-ਜਾਉਂਣ  ਵਾਲੇ ਯਾਤਰੀ ਦੀ ਤਲਾਸ਼ੀ ਲੀਤੀ ਜਾ ਰਹੀ ਹੈ। ਚੌਕੀ ਇੰਚਾਰਜ ਬੱਸ ਅੱਡੇ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਨ੍ਹਾਂ ਦੀ ਚੈਕਿੰਗ 24 ਘੰਟੇ ਇਸੇ ਤਰ੍ਹਾਂ ਚਲਦੀ ਹੈ ਅਤੇ ਆਉਣ ਵਾਲੇ ਹਰ ਯਾਤਰੀ ਅਤੇ ਬੱਸਾਂ ਦੀ ਵੀ ਚੈਕਿੰਗ ਕੀਤੀ ਜਾਂਦੀ ਹੈ।

 

LEAVE A REPLY